ਮੈਂ ਕੁਝ ਵੀ ਗ਼ਲਤ ਨਹੀਂ ਕਿਹਾ: ਗੁਰਦਾਸ ਮਾਨ - punjabi singer latest news
ਪੰਜਾਬੀ ਗਾਇਕ ਗੁਰਦਾਸ ਮਾਨ ਬੁੱਧਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੇ। ਉਨ੍ਹਾਂ ਦੇ ਨਾਲ ਜਦੋ ਮੀਡੀਆ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਕਿਹਾ ਕਿ ਸਭ ਕੁਝ ਠੀਕ ਠਾਕ ਹੈ ਜਦੋ ਮੀਡੀਆ ਵੱਲੋਂ ਉਨ੍ਹਾਂ ਕੋਲੋਂ ਪੁੱਛਿਆ ਕਿ ਜੋ ਪਿਛਲੇ ਦਿਨੀ ਉਨ੍ਹਾਂ ਨੇ ਬਿਆਨ ਦਿੱਤਾ ਸੀ ਕਿ ਹਿੰਦੀ ਭਾਸ਼ਾ ਹੀ ਅੱਗੇ ਲੈ ਕੇ ਜਾ ਸਕਦੀ ਹੈ, ਜਿਸ ਉੱਤੇ ਕਾਫੀ ਵਿਵਾਦ ਵੀ ਹੋਇਆ ਸੀ, ਉਨ੍ਹਾਂ ਕਿਹਾ ਮੈਂ ਕੁਝ ਵੀ ਗ਼ਲਤ ਨਹੀਂ ਕਿਹਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਉਸਦਾ ਵਿਰੋਧ ਕਰਨ ਵਾਲੇ ਸਾਰੇ ਖੁਸ਼ ਰਹਿਣ। ਉਨ੍ਹਾਂ ਤੋਂ ਜਦੋਂ ਬੱਤੀ ਬਾਰੇ ਪੁੱਛਿਆ ਗਿਆ ਤੇ ਉਨ੍ਹਾਂ ਕਿਹਾ ਬੱਤੀ ਤਾਂ ਗੱਡੀ ਉੱਤੇ ਵੀ ਲੱਗੀ ਹੁੰਦੀ ਹੈ।