ਪੰਜਾਬ

punjab

ETV Bharat / videos

ਗੁਰਦਾਸਪੁਰ ਪ੍ਰਸ਼ਾਸਨ ਦੀ ਪਹਿਲ, ਹਰ ਹਫ਼ਤੇ ਫ੍ਰੀ ਯਾਤਰਾ ਕਰਨਗੇ ਲੋਕ - ਐਸਡੀਐਮ ਬਟਾਲਾ ਬਲਵਿੰਦਰ ਸਿੰਘ

By

Published : Jan 31, 2021, 7:54 PM IST

ਗੁਰਦਾਸਪੁਰ: ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਵੱਲੋਂ ਗੁਰਦਾਸਪੁਰ ਦੀਆਂ ਧਾਰਮਿਕ ਅਤੇ ਇਤਿਹਾਸ ਵਿਰਾਸਤਾਂ ਦੇ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਹਫ਼ਤਾਵਾਰੀ ਇੱਕ ਦਿਨਾਂ ਯਾਤਰਾ ਦੀ ਪ੍ਰਸ਼ਾਸਨ ਨੇ ਸ਼ੁਰੂਆਤ ਕੀਤੀ। ਇਸ ਯਾਤਰਾ ਲਈ ਬਟਾਲਾ ਅਤੇ ਗੁਰਦਾਸਪੁਰ ਤੋਂ ਵਿਸ਼ੇਸ਼ ਬੱਸਾਂ ਚਲਾਈਆਂ ਗਈਆਂ ਅਤੇ ਬਟਾਲਾ ਵਿਖੇ ਐਸਡੀਐਮ ਬਟਾਲਾ ਬਲਵਿੰਦਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਬੱਸ ਲਈ ਯਾਤਰੂਆਂ ਕੋਲੋਂ ਕੋਈ ਕਿਰਾਇਆ ਨਹੀਂ ਲਿਆ ਜਾ ਰਿਹਾ ਹੈ ਅਤੇ ਇਹ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਯਾਤਰੂਆਂ ਨੂੰ ਰਸਤੇ ਵਿੱਚ ਰਿਫ਼ਰੈਸ਼ਮੈਂਟ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਹਫ਼ਤਾਵਾਰੀ ਇੱਕ ਦਿਨਾਂ ਯਾਤਰਾ ਹਰ ਐਤਵਾਰ ਨੂੰ ਬਟਾਲਾ ਤੇ ਗੁਰਦਾਸਪੁਰ ਤੋਂ ਚੱਲਿਆ ਕਰੇਗੀ।

ABOUT THE AUTHOR

...view details