ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਗੁਰਦਾਸਪੁਰ ਪੁਲਿਸ ਨੂੰ ਮਿਲਿਆ ਰਿਮਾਂਡ
ਗੁਰਦਾਸਪੁਰ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਗੁਰਦਾਸਪੁਰ ਅਦਾਲਤ 'ਚ ਟਰਾਂਜ਼ਿਟ ਰਿਮਾਂਡ 'ਤੇ ਪੁੱਛਗਿੱਛ ਲਈ ਪੇਸ਼ ਕੀਤਾ ਗਿਆ। ਦੱਸ ਦਈਏ ਕਿ 29 ਜਨਵਰੀ ਨੂੰ ਭਾਰਤ ਪਾਕ ਸੀਮਾ ’ਤੇ ਕਲਾਨੌਰ ਨੇੜੇ ਬੀਐੱਸਐਫ ਦੇ ਜਵਾਨਾਂ ’ਤੇ ਫਾਇਰਿੰਗ ਹੋਈ ਸੀ। ਉਸ ਸਮੇਂ ਸਰਹੱਦ ਤੋਂ ਪਾਕਿਸਤਾਨ ਤੋਂ ਆਈ 53 ਕਿਲੋ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ ਸਨ। ਇਸ ਮਾਮਲੇ 'ਚ ਜੱਗੂ ਭਗਵਾਨ ਪੁਰੀਆ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਮਾਨਯੋਗ ਅਦਾਲਤ ਨੇ ਕਲਾਨੌਰ ਪੁਲਿਸ ਨੂੰ 6 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨ 'ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਇਸ ਮਾਮਲੇ 'ਚ ਪੁਲਿਸ ਨੇ 53 ਕਿਲੋ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨ ਪੁਰੀਆ ਨੂੰ ਅਦਾਲਤ 'ਚ ਪੇਸ਼ ਕਰਕੇ 6 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾਵੇਗੀ।