ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੀਤੀ ਛਾਪੇਮਾਰੀ - ਚੈਕਿੰਗ ਮੁਹਿੰਮ
🎬 Watch Now: Feature Video
ਮਾਨਸਾ ਤੋਂ ਬਾਅਦ ਹੁਣ ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਛੇੜੀ ਹੈ। ਗੁਰਦਾਸਪੁਰ ਪੁਲਿਸ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਖ਼ਿਲਾਫ਼ ਚੈਕਿੰਗ ਮੁਹਿੰਮ ਚਲਾਈ, ਜਿਸ ਵਿੱਚ ਉਨ੍ਹਾਂ ਗੁਰਦਾਸਪੁਰ ਦੇ ਧਾਰੀਵਾਲ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ 'ਚ 100 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਲ ਸਨ। ਇਸ ਦੌਰਾਨ ਡੀਐਸਪੀ ਕੁਲਵਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਮੁਹਿੰਮ ਆਉਣ ਵਾਲੇ ਸਮੇਂ 'ਚ ਵੀ ਜਾਰੀ ਰਹੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।