SGPC ਵੱਲੋਂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ’ਚ ਗੁਰਮਤਿ ਸਮਾਗਮ - SGPC
ਅੰਮ੍ਰਿਤਸਰ:ਗੁਰਦੁਆਰਾ ਸੁਧਾਰ ਲਹਿਰ ਦੇ ਸਿਰ ਕੱਢ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸਿੱਖ ਧਰਮ ਦਾ ਦੂਜਿਆਂ ਨਾਲੋਂ ਇਹ ਫਰਕ ਹੈ, ਕਿ ਅਸੀਂ ਕੌਮ ਲਈ ਲੜਣ ਵਾਲੇ ਆਗੂਆਂ ਨੂੰ ਸ਼ਰਧਾ ਨਾਲ ਯਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵਡੇਰਿਆਂ ਨੇ ਕੁਰਬਾਨੀਆਂ ਕਰਕੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਕੀਤੀ ਸੀ, ਜਿਸ ਵਿੱਚ ਸ. ਤੇਜਾ ਸਿੰਘ ਸਮੁੰਦਰੀ ਦਾ ਅਹਿਮ ਯੋਗਦਾਨ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪਹੁੰਚੀ।