ਪਾਲਕੀ ਸਾਹਿਬ ਦੇ ਦਰਸ਼ਨ ਕਰਨ ਲਈ ਖੜੇ ਬਜ਼ੁਰਗ ਨਾਲ ਕੁੱਟਮਾਰ, ਦੇਖੋ ਵੀਡੀਓ
ਅੰਮ੍ਰਿਤਸਰ ਦੀ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀ ਵੱਲੋਂ ਇੱਕ ਗੁਰਸਿੱਖ ਬਜ਼ੁਰਗ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇਹ ਘਟਨਾ 17 ਅਗਸਤ ਦਰਬਾਰ ਸਾਹਿਬ ਦੇ ਅੰਦਰ ਅੰਮ੍ਰਿਤ ਵੇਲੇ ਦੀ ਦੱਸੀ ਜਾ ਰਹੀ ਹੈ ਜਿਸ ਵਿੱਚ ਐਸਜੀਪੀਸੀ ਦੇ ਸੇਵਾਦਾਰਾਂ ਵੱਲੋਂ ਗੁਰਸਿੱਖ ਬਜ਼ੁਰਗ ਨੂੰ ਕੁੱਟਿਆ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਾਲਕੀ ਸਾਹਿਬ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਵਾਇਰਲ ਹੋਈ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਬਜ਼ੁਰਗ ਸਿੱਖ ਦਰਬਾਰ ਸਾਹਿਬ ਦਰਸ਼ਨ ਕਰਨ ਲਈ ਜੰਗਲੇ ਵਿੱਚੋਂ ਲੰਘ ਗਿਆ ਸੀ ਉਸ ਤੋਂ ਬਾਅਦ ਇਹ ਗੁੰਡਾਗਰਦੀ ਦੇਖਣ ਨੂੰ ਮਿਲੀ।