ਅਮਲੋਹ ਮੰਡੀ 'ਚ ਹਲਕਾ ਵਿਧਾਇਕ ਨੇ ਕਰਵਾਈ ਕਣਕ ਦੀ ਖਰੀਦ ਸ਼ੁਰੂ
ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਹਾੜੀ ਦਾ ਸ਼ੀਜਨ ਸ਼ੁਰੂ ਹੋ ਗਿਆ ਹੈ ਤੇ ਪੰਜਾਬ ਦੀਆਂ ਵੱਖ-ਵੱਖ ਮੰਡੀ ਦੇ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਉਥੇ ਹੀ ਆਨਾਜ ਮੰਡੀ ਅਮਲੋਹ ਦੇ ਵਿੱਚ ਵੀ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਸ਼ੀਜਨ ਦੌਰਾਨ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾ ਅਨੁਸਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨ ਵੀ ਆਪਣਾ ਫਰਜ ਸਮਝਦੇ ਹੋਏ ਮੰਡੀਆ ਵਿੱਚ ਕਣਕ ਦੀ ਫਸਲ ਸੁੱਕੀ ਲੈਕੇ ਆਉਣ ਤਾ ਜੋ ਉਨ੍ਹਾਂ ਦੀ ਫ਼ਸਲ ਦੀ ਖਰੀਦ ਜਲਦੀ ਹੋ ਸਕੇ। ਉਨ੍ਹਾਂ ਮੰਡੀ ਨਾਲ ਜੁੜੇ ਹਰ ਵਿਅਕਤੀ ਨੁੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਤੋ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਵੀ ਜਰੂਰ ਕੀਤੀ ਜਾਵੇ।