ਸਿੱਧੂ ਦੇ ਬਚਾਅ 'ਚ ਨਿਤਰੇ ਹਰਪਾਲ ਚੀਮਾ - CM AMRINDER SINGH
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 'ਚ ਨਵਜੋਤ ਸਿੱਧੂ ਦੀ ਗੈਰ ਮੌਜੂਦਗੀ ਹੋਣ 'ਤੇ 'ਆਪ' ਦੇ ਵਿਰੋਧੀ ਦਲ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਜਾਣ-ਬੁਝ ਕੇ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਮਾਨਦਾਰੀ ਨਾਲ ਆਪਣਾ ਕੰਮ ਕਰ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਸਿੱਧੂ ਨੂੰ ਕੈਪਟਨ ਦੀ ਭ੍ਰਿਸ਼ਟ ਟੀਮ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਦੋਂ ਵੀ ਕੋਈ ਮੁੱਦਾ ਚੁੱਕਦੇ ਹਨ ਤਾਂ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ। ਹਰਪਾਲ ਚੀਮਾ ਨੇ 'ਮਿਸ਼ਨ 13' 'ਤੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ।