ਹਰਪ੍ਰੀਤ ਸਿੰਘ ਅਮਲੋਹ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਨਿਯੁਕਤ - ਵਿਧਾਇਕ ਕਾਕਾ ਰਣਦੀਪ ਸਿੰਘ
ਅਮਲੋਹ: ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ (President Harpreet Singh) ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ। ਨਵੇਂ ਪ੍ਰਧਾਨ ਦੀ ਤਾਜਪੋਸ਼ੀ ਸਮਾਗਮ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ‘ਤੇ ਸੁਖਮਨੀ ਸਾਹਿਬ ਦੇ ਪਾਠ ਵੀ ਕਰਵਾਏ ਗਏ। ਗੱਲਬਾਤ ਕਰਦੇ ਹੋਏ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ, ਕਿ ਨਗਰ ਕੌਂਸਲ ਅਮਲੋਹ ਨੂੰ ਇਕ ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਦੇ ਨਾਲ ਅਮਲੋਹ ਦੇ ਵਿੱਚ ਰਹਿੰਦੇ ਵਿਕਾਸ ਕਾਰਜ ਹੋ ਸਕਣਗੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਅਮਲੋਹ ਨੂੰ ਹੋਰ ਗਰਾਂਟਾਂ ਵੀ ਜਾਰੀ ਕੀਤੀਆਂ ਜਾਣਗੀਆਂ।