ਹਰਸਿਮਰਤ ਬਾਦਲ ਦਾ ਬਿਆਨ, ਪੰਜਾਬ ਵਿੱਚ ਸਰਕਾਰ ਨਾਮ ਦੀ ਨਹੀਂ ਕੋਈ ਚੀਜ਼, ਸਹਿਮ ਦੇ ਮਾਹੌਲ ਵਿੱਚ ਜੀ ਰਹੇ ਹਨ ਲੋਕ - ਸਰਕਾਰ ਨਾ ਦੀ ਕੋਈ ਚੀਜ ਨਹੀ
ਮਾਨਸਾ ਪੁਲਿਸ ਦੀ ਗ੍ਰਿਫਤ ਵਿੱਚੋ ਫਰਾਰ ਹੋਏ ਦੀਪਕ ਟੀਨੂੰ (Deepak Tinu absconded) ਬਾਰੇ ਬੋਲਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ (Security of Sidhu Musewala) ਨੂੰ ਘੱਟ ਕਰਕੇ ਇਸ਼ਤਿਹਾਰ ਦਿੱਤੇ ਜਿਸ ਕਾਰਨ ਅੱਜ ਸਿੱਧੂ ਮੂਸੇਵਾਲਾ ਸਾਡੇ ਵਿੱਚ ਨਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰੇਆਮ ਗੈਂਗਸਟਰ (the gangster) ਜੇਲ੍ਹਾਂ ਵਿੱਚੋਂ ਪੁਲਿਸ ਅਫਸਰਾਂ ਦੀ ਮਦਦ ਨਾਲ ਫਰਾਰ ਹੋ ਰਹੇ ਹਨ। ਨਾਲ ਹੀ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਫਿਰੌਤੀ ਲਈ ਕਤਲ ਹੋ ਰਹੇ ਹਨ ਅਤੇ ਸੂਬੇ ਵਿੱਚ ਸਰਕਾਰ ਨਾ ਦੀ ਕੋਈ ਚੀਜ ( no government or anything) ਨਹੀ ਹੈ। ਉਹਨਾ ਕਿਹਾ ਕਿ ਸਰਕਾਰ ਮੋਜੂਦਾ ਸਰਕਾਰ ਨੂੰ ਪੰਜਾਬ ਦੇ ਲੋਕਾ ਵੱਲੋ ਵੱਡਾ ਸਮੱਰਥਨ ਦਿੱਤਾ ਗਿਆ ਸੀ ਅਤੇ ਅੱਜ ਮੁੱਖ ਮੰਤਰੀ ਕਠਪੁਤਲੀ ਬਣ ਕੇ ਪੰਜਾਬ ਦੇ ਹੱਕਾਂ ਨੂੰ ਕੇਜਰੀਵਾਲ ਦੇ ਹਵਾਲੇ ਕਰ ਬੈਠੇ ਹਨ ।