ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਲਗਾਇਆ ਗਿਆ ਸਿਹਤ ਮੇਲਾ - ਪ੍ਰੋਗਰਾਮਾਂ ਅਤੇ ਸੇਵਾਵਾਂ ਬਾਰੇ ਸੂਚਨਾ
ਹੁਸ਼ਿਆਰਪੁਰ: ਸਬ ਡਵੀਜਨ ਗੜ੍ਹਸ਼ੰਕਰ ਅਧੀਨ ਆਉਂਦੇ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ। ਜਿਸਦੇ 'ਚ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਕੈਂਪ 'ਚ ਡਾਕਟਰਾਂ ਦੀਆਂ ਟੀਮਾਂ ਵੱਲੋਂ ਮਰੀਜਾਂ ਦੀ ਜਾਂਚ ਉਪਰੰਤ ਦਵਾਈਆਂ ਦਿੱਤੀਆਂ ਗਈਆਂ। ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਸਿਹਤ ਦੇ ਪ੍ਰੋਗਰਾਮਾਂ ਅਤੇ ਸੇਵਾਵਾਂ ਬਾਰੇ ਸੂਚਨਾ ਸਿੱਖਿਆ ਅਤੇ ਸੰਚਾਰ ਦੀਆਂ ਵੱਖ ਵੱਖ ਵਿਧੀਆਂ ਰਾਹੀਂ ਜਾਣੂ ਕਰਵਾਇਆ।