ਹਸਪਤਾਲਾਂ ਵਿੱਚ ਸਿਰਫ਼ ਲਿਮਟਿਡ ਮਰੀਜ਼ ਆਉਣ ਤਾਂ ਬਣਾਏ ਜਾ ਰਹੇ ਮੁਹੱਲਾ ਕਲੀਨਿਕ- ਸਿਹਤ ਮੰਤਰੀ - ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ
ਅੰਮ੍ਰਿਤਸਰ: ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਚ ਮੌਜੂਦ ਮਰੀਜ਼ਾਂ ਦੇ ਨਾਲ ਗੱਲਬਾਤ ਵੀ ਕੀਤੀ। ਨਾਲ ਹੀ ਅੰਮ੍ਰਿਤਸਰ ਵਿੱਚ ਬਣਨ ਜਾ ਰਹੇ ਮੁਹੱਲਾ ਕਲੀਨਿਕਾਂ ਦਾ ਵੀ ਜਾਇਜਾ ਲਿਆ ਗਿਆ। ਇਸ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਸਪਤਾਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਕਿ ਉੱਥੇ ਕਿਸੇ ਤਰ੍ਹਾਂ ਦੀ ਕੋਈ ਕਮੀ ਤਾਂ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਦੇਖਿਆ ਕਿ ਐਮਰਜੈਂਸੀ ਮਰੀਜ਼ ਘੱਟ ਅਤੇ ਛੋਟੀਆਂ ਛੋਟੀਆਂ ਬੀਮਾਰੀਆਂ ਦੇ ਮਰੀਜ਼ ਜ਼ਿਆਦਾ ਹੈ ਅਤੇ ਇਨ੍ਹਾਂ ਦੀ ਸੰਖਿਆ ਘੱਟ ਕਰਨ ਲਈ ਹੀ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਕਿ ਇਹ ਮਰੀਜ਼ ਮੁਹੱਲਾ ਕਲੀਨਿਕਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਇਹ ਮੁਹੱਲਾ ਕਲੀਨਿਕ 15 ਅਗਸਤ ਤੱਕ ਬਣ ਕੇ ਤਿਆਰ ਹੋ ਜਾਣਗੇ।