ਚੰਡੀਗੜ੍ਹ 'ਚ ਮੀਂਹ ਨੇ ਲੋਕਾਂ ਲਈ ਖੜੀਆਂ ਕੀਤੀਆਂ ਮੁਸ਼ਕਲਾਂ - Rain
ਚੰਡੀਗੜ੍ਹ: ਸ਼ਹਿਰ ਵਿੱਚ ਬੀਤੇ ਤੋਂ ਮੀਂਹ ਪੈ ਰਿਹਾ ਹੈ। ਮੀਂਹ ਨਾਲ ਲੋਕਾਂ ਨੂੰ ਜਿੱਥੇ ਰਾਹਤ ਮਿਲ ਰਹੀ ਹੈ, ਉੱਥੇ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਦਾ ਮੌਸਮ ਬਹੁਤ ਵਧੀਆ ਲੱਗ ਰਿਹਾ ਹੈ, ਪਰ ਜਦੋਂ ਪਾਣੀ ਸੜਕਾਂ 'ਤੇ ਖੜ ਜਾਂਦਾ ਹੈ ਤਾਂ ਉਨ੍ਹਾਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।