ਮਲੋਟ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ - Malout religious event latest news
ਮਲੋਟ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਅਜੈਬ ਸਿੰਘ ਭੱਟੀ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇੱਥੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉੱਥੇ ਹੀ ਪੁਰਾਤਨ ਸਮੇਂ ਦੀਆਂ ਵਿਰਾਸਤ ਦੀ ਇੱਕ ਵਿਸ਼ਾਲ ਨੁਮਾਇਸ਼ ਲਗਾਈ ਗਈ, ਇਸ ਸਮਾਗਮ ਵਿੱਚ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਸਮਾਜ ਸੇਵੀ ਬਲਵੀਰ ਸਿੰਘ ਸੀਚੇਵਾਲ ਨੇ ਹਾਜ਼ਰੀ ਲਗਾਈ। ਇਸ ਮੌਕੇ ਸਾਬਕਾ ਅਕਾਲੀ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਨਾਲ ਲੋਕਾਂ ਨੂੰ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਉਨ੍ਹਾਂ ਨੂੰ ਦਿੱਤੇ ਉਪਦੇਸ਼ਾਂ ਦੇ ਬਾਰੇ ਵਿੱਚ ਜਾਣਕਾਰੀ ਮਿਲੇਗੀ। ਦੂਜੇ ਪਾਸੇ ਇਸ ਸਮਾਗਮ ਵਿੱਚ ਪੁੱਜੇ ਸਕੂਲਾਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਸਮਾਗਮ ਵਿੱਚ ਲਗਾਈ ਗਈ ਨੁਮਾਇਸ਼ ਦੇਖਣ ਨਾਲ ਉਨ੍ਹਾਂ ਨੂੰ ਸਿੱਖ ਇਤਿਹਾਸ ਤੇ ਪੁਰਾਤਨ ਵਿਰਸੇ ਦੀ ਜਾਣਕਾਰੀ ਮਿਲੀ ਹੈ।