ਚੋਣ ਜ਼ਾਬਤਾ ਲੱਗਦੇ ਹੀ ਉਤਾਰੇ ਰਾਜਨੀਤਿਕ ਪਾਰਟੀਆਂ ਦੇ ਹੋਰਡਿੰਗ ਬੋਰਡ - ਹੋਰਡਿੰਗ ਬੋਰਡ
ਫਾਜ਼ਿਲਕਾ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸਦੇ ਚੱਲਦੇ ਹੀ ਪੰਜ ਰਾਜਾਂ ਵਿੱਚ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਹੈ। ਜਿਸਦੇ ਚਲਦੇ ਪ੍ਰਸ਼ਾਸ਼ਨ ਹਰਕਤ ਵਿੱਚ ਆਉਦਾ ਨਜ਼ਰ ਆਇਆ ਹੈ ਗੱਲ ਕਰੀਏ ਤਾਂ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ ਹਲਕੇ ਵਿਚ ਨਗਰ ਕੌਂਸਲ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਚਾਰਕ ਹੋਰਡਿੰਗ ਬੋਰਡ ਉਤਾਰਨੇ ਸੁਰੂ ਕਰ ਦਿੱਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਅਧਿਕਾਰੀ ਡੋਗਰ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣ ਜਾਬਤਾ ਲਗਾਇਆ ਗਿਆ ਹੈ ਜਿਸ ਦੇ ਚਲਦਿਆਂ ਹਰ ਇੱਕ ਰਾਜਨੀਤਕ ਪਾਰਟੀ ਦੇ ਹੋਲਡਿੰਗ ਉਤਾਰੇ ਜਾ ਰਹੇ ਹਨ ਹੁਣ ਹਰ ਇੱਕ ਚੋਣ ਲੜਨ ਵਾਲੇ ਨੂੰ ਸਰਕਾਰ ਕੋਲੋਂ ਮਨਜ਼ੂਰੀ ਲੈ ਕੇ ਹੀ ਆਪਨਾ ਚੋਣ ਪ੍ਰਚਾਰ ਕਰ ਸਕਦੇ ਹਨ।