ਗੜ੍ਹਸ਼ੰਕਰ: ਕੋਰੋਨਾ ਵਾਇਰਸ ਦੀ ਲੜਈ ਨਾਲ ਲੜਨ ਵਾਲੇ ਯੋਧਿਆਂ ਦਾ ਕੀਤਾ ਸਨਮਾਨ
ਗੜ੍ਹਸ਼ੰਕਰ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਫਰੰਟ ਲਾਇਨ ਦੀ ਲੜਾਈ ਲੜਨ ਵਾਲੇ ਪੁਲਿਸ, ਡਾਟਕਰਾਂ ਤੇ ਸਮਾਜਸੇਵਕਾਂ ਨੂੰ ਲਗਾਤਾਰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਦੀ ਚੇਅਰਪਰਸਨ ਬੀਬੀ ਸੁਭਾਸ਼ ਮੱਟੂ ਤੇ ਟਰੱਸਟ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਦੀ ਅਗਵਾਈ 'ਚ ਅੱਜ ਸ਼ਹੀਦ ਭਗਤ ਸਿੰਘ ਸਮਾਰਕ ਗੜ੍ਹਸ਼ੰਕਰ ਵਿਖੇ ਕੋਰੋਨਾ ਵਾਇਰਸ ਵਿਰੁੱਧ ਲੜਨ ਵਾਲੇ ਯੋਧਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਤੀਸ਼ ਕੁਮਾਰ ਡੀਐਸਪੀ ਗੜ੍ਹਸ਼ੰਕਰ, ਡਾ.ਟੇਕ ਰਾਜ ਭਾਟੀਆ ਐਸਐਮਓ ਗੜ੍ਹਸ਼ੰਕਰ, ਮੀਡੀਆ ਪਰਸਨ, ਪੈਰਾ ਮੈਡੀਕਲ ਸਟਾਫ ਤੇ ਸਫਾਈ ਕਰਮਚਾਰੀਆਂ ਆਦਿ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।