ਭਾਰੀ ਮੀਂਹ ਦੀਆਂ ਖੌਫ਼ਨਾਕ ਤਸਵੀਰਾਂ, ਦੇਖੋ ਕਿਸ਼ਤੀਆਂ ਬਣੀਆਂ ਕਾਰਾਂ ! - ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ
ਗੁਜਰਾਤ: ਸੂਬੇ ਵਿੱਚ ਭਾਰੀ ਮੀਂਹ ਦੀਆਂ ਖੌਫ਼ਨਾਕ ਤਸਵੀਰਾਂ (Horrible pictures) ਸਾਹਮਣੇ ਆਈਆਂ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹੜ੍ਹਾਂ ਵਰਗੇ ਹਾਲਾਤ ਬਣ ਚੁੱਕੇ ਹਨ। ਸੂਬੇ ਦੇ ਰਾਜਕੋਟ, ਜਾਮਨਗਰ, ਜੁਨਾਗੜ ਸਮੇਤ ਹੋਰ ਵੀ ਕਈ ਜ਼ਿਲ੍ਹਿਆਂ ਦੇ ਵਿੱਚ ਹੜ੍ਹਾਂ (Flood) ਵਰਗੀ ਸਥਿਤੀ ਪੈਦਾ ਹੋ ਚੁੱਕੀ ਹੈ। ਇਸਦੇ ਨਾਲ ਹੀ ਕਈ ਥਾਵਾਂ ਤੋਂ ਭਾਰੀ ਮੀਂਹ ਦੀਆਂ ਖਤਰਨਾਕ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਵੱਡੀ ਗਿਣਤੀ ਦੇ ਵਿੱਚ ਵਾਹਨ ਪਾਣੀ ਵਿੱਚ ਡੁੱਬੇ ਵਿਖਾਈ ਦੇ ਰਹੇ ਹਨ। ਇਸਦੇ ਨਾਲ ਹੀ ਇੱਕ ਹੋਰ ਵੀਡੀਓ ਅਜਿਹੀ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਕਾਰ ਪਾਣੀ ਦੇ ਤੇਜ਼ ਵਹਾਅ ਕਾਰਨ ਉਸ ਵਿੱਚ ਰੁੜੀ ਵਿਖਾਈ ਦੇ ਰਹੀ ਹੈ। ਇਸ ਬਣੇ ਮਾਹੌਲ ਦੇ ਕਾਰਨ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
Last Updated : Sep 14, 2021, 7:51 PM IST