ਮੀਂਹ ਦੇ ਪਾਣੀ ’ਚ ਫਸਲਾਂ ਡੁੱਬ ਜਾਣ ਕਾਰਨ ਮਾਨ ਸਰਕਾਰ ’ਤੇ ਭੜਕੇ ਕਿਸਾਨ !
ਮਾਨਸਾ: ਜ਼ਿਲ੍ਹੇ ਦੇ ਪਿੰਡ ਅਨੂਪਗੜ੍ਹ ਵਿੱਚ ਮੀਂਹ ਦਾ ਪਾਣੀ ਆਉਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਵਿੱਚ ਡੁੱਬਣ ਕਾਰਨ ਬਰਬਾਦ ਹੋ ਰਹੀ ਹੈ। 3 ਦਿਨ ਬੀਤ ਜਾਣ 'ਤੇ ਵੀ ਸਰਕਾਰ ਅਤੇ ਪ੍ਰਸ਼ਾਸਨ ਦੇ ਨੁਮਾਇੰਦੇ ਨਾ ਪੁੱਜਣ 'ਤੇ ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਫਸਲ, ਨਰਮਾ ਅਤੇ ਹਰਾ ਚਾਰਾ ਪਾਣੀ 'ਚ ਡੁੱਬ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ 'ਚੋਂ ਹਰ ਸਾਲ ਮੀਂਹ ਦਾ ਪਾਣੀ ਪੰਜਾਬ 'ਚ ਜਮ੍ਹਾਂ ਹੋ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੀ ਫ਼ਸਲ ਬਰਬਾਦ ਹੋ ਜਾਂਦੀ ਹੈ ਪਰ ਪ੍ਰਸ਼ਾਸਨ ਤੇ ਸਰਕਾਰ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ। ਦਫਤਰਾਂ ਦੇ ਚੱਕਰ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਹਰ ਸਾਲ ਉਨ੍ਹਾਂ ਦੀ ਫਸਲ ਪਾਣੀ 'ਚ ਡੁੱਬ ਜਾਂਦੀ ਹੈ। ਉਕਤ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਉਹ ਸੜਕ ਜਾਮ ਕਰ ਦੇਣਗੇ। ਇਸ ਮੌਕੇ ਮਾਲ ਵਿਭਾਗ ਦੇ ਕਾਨੂੰਗੋ ਵੀ ਪਹੁੰਚੇ ਅਤੇ ਕਿਹਾ ਕਿ ਉਹ ਮੁਆਵਜ਼ੇ ਲਈ ਗਿਰਦਾਵਰੀ ਸਰਕਾਰ ਨੂੰ ਭੇਜਣਗੇ।