ਬਜਟ ਸੈਸ਼ਨ ਦਾ ਦੂਜਾ ਦਿਨ: ਮਾਈਨਿੰਗ ਨੂੰ ਲੈ ਕੇ ਹੋਇਆ ਹੰਗਾਮਾ,ਕੈਪਟਨ 'ਤੇ ਵੀ ਉੱਠੇ ਸਵਾਲ - ਬਜਟ ਸੈਸ਼ਨ ਦਾ ਅੱਜ ਦੂਜਾ ਦਿਨ
ਚੰਡੀਗੜ੍ਹ: ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਦੌਰਾਨ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਇਸ ਦੌਰਾਨ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੇ ਕੋਲ 10 ਪੇਜ ਦੀ ਲਿਸਟ ਹੈ ਜਿਨ੍ਹਾਂ ਚ ਰੇਤ ਦੀ ਖੱਡ ਲੈਣ ਵਾਲਿਆਂ ਦੇ ਨਾਂ ਹੈ। ਉਹ ਉਨ੍ਹਾਂ ਦਾ ਨਾਂ ਨਹੀਂ ਲੈਣਾ ਚਾਹੁੰਦੇ। ਜਿਸ ’ਤੇ ਅਮਨ ਅਰੋੜਾ ਨੇ ਮੰਤਰੀ ਕੋਲੋਂ ਸਵਾਲ ਕੀਤਾ ਕਿ ਕੀ ਉਨ੍ਹਾਂ ਨੂੰ ਲਿਸਟ ਮਿਲ ਗਈ ਹੈ। ਦੂਜੇ ਪਾਸੇ ਮੰਤਰੀ ਬੈਂਸ ਨੇ ਕਿਹਾ ਕਿ ਉਹ ਇਸ ਸਬੰਧੀ ਬਜਟ ਤੋਂ ਬਾਅਦ ਹੀ ਦੱਸਣਗੇ। ਇਸ ਮਾਮਲੇ ਚ ਇੱਕ ਸਾਬਕਾ ਵਿਧਾਇਕ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ। ਫਿਲਹਾਲ ਇਸ ਸਬੰਧੀ ਕਾਂਗਰਸ ਵੱਲੋਂ ਵਿਰੋਧ ਜਤਾਇਆ ਗਿਆ।