ਪੰਜਾਬ

punjab

By

Published : Jun 18, 2022, 8:02 PM IST

ETV Bharat / videos

ਜ਼ਮੀਨੀ ਵਿਵਾਦ ਦੇ ਚੱਲਦੇ ਪਤਨੀ ਤੇ ਧੀ ਦਾ ਕਤਲ ਕਰਨ ਵਾਲਾ ਪਤੀ ਭਤੀਜੇ ਸਮੇਤ ਗ੍ਰਿਫ਼ਤਾਰ

ਪਟਿਆਲਾ: ਪਿਛਲੇ ਦਿਨ੍ਹਾਂ ਵਿੱਚ ਪਟਿਆਲਾ ਦੇ ਪਿੰਡ ਭੁੰਨਰਹੇੜੀ 'ਚ ਮਾਂ ਧੀ ਦਾ ਗਲਾ ਵੱਢ ਕੇ ਕਤਲ ਕਰਨ 'ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਮਾਂ-ਧੀ ਦਾ ਮ੍ਰਿਤਕ ਹਰਪ੍ਰੀਤ ਕੌਰ ਦੇ ਪਤੀ ਵੱਲੋਂ ਹੀ ਕੀਤਾ ਗਿਆ ਹੈ ਜਿਸ ਨੂੰ ਪੁਲਿਸ ਵੱਲੋਂ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਪਟਿਆਲਾ ਦੇ ਐੱਸਐੱਸਪੀ ਦੀਪਕ ਪਾਰਿਕ ਵੱਲੋਂ ਕੀਤੀ ਗਈ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਗਿਆ ਕਿ ਬੇਰਹਿਮੀ ਨਾਲ ਕਤਲ ਕੀਤੀ ਗਈ ਮ੍ਰਿਤਕ ਹਰਪ੍ਰੀਤ ਕੌਰ ਦੇ ਪਤੀ ਗੁਰਮੁੱਖ ਸਿੰਘ ਦਾ ਆਪਣੀ ਪਤਨੀ ਨਾਲ ਜਾਇਦਾਦ ਨੂੰ ਲੈ ਕੇ ਲੜਾਈ ਚੱਲ ਰਹੀ ਸੀ ਜਿਸਦੇ ਚੱਲਦੇ ਉਸ ਵੱਲੋਂ ਕਤਲ ਕੀਤੇ ਗਏ ਹਨ। ਇਸਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਤਲ ਪਤੀ ਨੂੰ ਆਪਣੀ ਪਤੀ ਦੇ ਚਰਿੱਤਰ ਉੱਪਰ ਸ਼ੱਕ ਵੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਾਤਲ ਦੇ ਨਾਲ ਉਸਦੇ ਭਤੀਜੇ ਨੂੰ ਵੀ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਲਿਆ ਗਿਆ ਹੈ।

ABOUT THE AUTHOR

...view details