ਕਿਸਾਨੀ ਸੰਘਰਸ਼ ਲਈ ਲੋਕਾਂ ਨੂੰ ਕਰਾਂਗਾ ਜਾਗਰੂਕ: ਬੈਂਸ - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ
ਜਲੰਧਰ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਾਈਕਲ ਰੈਲੀ ਨਾਲ ਕਸਬਾ ਫਿਲੌਰ ਵਿਖੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦੀਆਂ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਲਈ ਪੰਜਾਬ ਦੇ ਲੋਕਾਂ ਨੂੰ ਉਹ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਚੱਲੋਂ ਮੋਰਚਾ ਦੇ ਤਹਿਤ ਸਾਈਕਲ ਰੈਲੀ ਕਰ ਰਹੇਂ ਹਾਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਰੈਲੀ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਸੀ ਅਤੇ ਹੁਣ ਉਹ ਫਿਲੌਰ ਵਿੱਚ ਪਹੁੰਚੇ ਹਨ। ਇਹ ਮੋਰਚਾ ਇਕੱਲੇ ਕਿਸਾਨਾਂ ਦਾ ਨਹੀਂ ਬਲਕਿ ਸਮੁੱਚੇ ਦੇਸ਼ ਦਾ ਹੈ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਸ ਦਾ ਪੂਰਾ ਪਰਿਵਾਰ ਇਸ ਅੰਦੋਲਨ ਵਿੱਚ ਸ਼ਾਮਿਲ ਹੋ ਚੁੱਕਾ ਹੈ ਅਤੇ ਉਹ ਸਾਈਕਲ ਰੈਲੀ ਕਰਕੇ ਪੰਜਾਬ ਦੇ ਲੋਕਾਂ ਨੂੰ ਉਠਾਅ ਰਹੇ ਹਾਂ।