ਵੱਡੀ ਪੱਧਰ ਉੱਤੇ ਕਾਰੀਗਰਾਂ ਵੱਲੋਂ ਬਣਾਈਆਂ ਜਾ ਰਹੀਆਂ ਸ੍ਰੀ ਗਣੇਸ਼ ਜੀ ਦੀਆਂ ਮੂਰਤੀਆਂ
ਬਠਿੰਡਾ ਵਿੱਚ ਗਣੇਸ਼ ਚਤੁਰਥੀ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਬਠਿੰਡਾ ਵਿੱਚ ਰਾਜਸਥਾਨ ਤੋਂ ਮੂਰਤੀਆਂ ਦੇ ਕਾਰੀਗਰ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਹਨ ਜਿਨ੍ਹਾਂ ਵੱਲੋਂ ਵੱਡੀ ਪੱਧਰ ਤੇ ਸ੍ਰੀ ਗਣੇਸ਼ ਦੀਆਂ ਮੂਰਤੀਆਂ ਤਿਆਰ ਕੀਤੀਆਂ ਗਈਆਂ ਹਨ। ਇਨ੍ਹਾਂ ਕਾਰੀਗਰ ਦਾ ਕਹਿਣਾ ਹੈ ਕਿ ਉਹ ਇਸ ਚਤੁਰਥੀ ਸਬੰਧੀ ਛੇ ਮਹੀਨੇ ਪਹਿਲਾਂ ਹੀ ਤਿਆਰੀਆਂ ਕਰਨ ਲੱਗ ਪੈਂਦੇ ਹਨ। ਕਾਰੀਗਰ ਮਹਿੰਦਰ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਸ੍ਰੀ ਗਣੇਸ਼ ਚਤੁਰਥੀ ਦਾ ਲੋਕਾਂ ਵਿੱਚ ਕੋਈ ਬਹੁਤਾ ਉਤਸ਼ਾਹ ਨਹੀਂ ਹੁੰਦਾ ਸੀ ਪਰ ਪਿਛਲੇ ਕਰੀਬ ਦੱਸ ਸਾਲਾਂ ਤੋਂ ਪੰਜਾਬ ਦੇ ਲੋਕਾਂ ਵੱਲੋਂ ਸ੍ਰੀ ਗਣੇਸ਼ ਮਹਾਂਉਤਸਵ ਪ੍ਰਤੀ ਆਪਣੀ ਰੁਚੀ ਦਿਖਾਉਣੀ ਸ਼ੁਰੂ ਕੀਤੀ ਹੈ। ਕਾਰੀਗਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਅਜਿਹੀਆਂ ਮੂਰਤੀਆਂ ਤਿਆਰੀ ਕੀਤੀਆਂ ਜਾਂਦੀਆਂ ਹਨ ਕਿ ਇਨ੍ਹਾਂ ਦੇ ਵਿਸਰਜਨ ਸਮੇਂ ਪਾਣੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ ਅਤੇ ਕੁਦਰਤੀ ਰੰਗਾਂ ਦੀ ਵਰਤੋਂ ਕੀਤੀ ਜਾਂਦੀ ਹੈ।