ਨਾਭਾ ਜੇਲ੍ਹ ਕਤਲ ਮਾਮਲੇ ਨੂੰ ਜਲਦ ਹੱਲ ਕੀਤਾ ਜਾਵੇਗਾ: IG ਏ.ਐੱਸ. ਰਾਏ - MURDER
ਪਟਿਆਲਾ ਰੇਂਜ ਦੇ ਆਈ.ਜੀ. ਏ.ਐੱਸ. ਰਾਏ ਨੇ ਨਾਭਾ ਡੇਰਾ ਪ੍ਰੇਮੀ ਕਤਲ ਕਾਂਡ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ SIT ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ 2-3 ਦਿਨਾਂ ਅੰਦਰ ਮਾਮਲਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇਲ੍ਹ ਦੇ ਕੈਦੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ।