ਕਿਰਾਏ ਦੇ ਘਰ ਵਿੱਚ ਨਜ਼ਾਇਜ਼ ਪਟਾਕੇ ਬਣਾਉਣ ਵਾਲੇ ਕਾਬੂ - ਨਾਜਾਇਜ਼ ਪਟਾਕੇ ਬਣਾਉਣ ਵਾਲੇ ਦੋਸ਼ੀ ਨੂੰ ਕਾਬੂ
ਅੰਮ੍ਰਿਤਸਰ ਥਾਣਾ ਗੇਟ ਹਕੀਮਾਂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹੱਥ ਲੱਗੀ ਜਦੋਂ ਗੇਟ ਹਕੀਮਾਂ ਦੀ ਪੁਲਿਸ ਨੇ ਇਲਾਕਾ ਅੰਨਗੜ੍ਹ ਦੇ ਵਿਚ ਰੇਡ ਕਰਕੇ ਇਕ ਨਾਜਾਇਜ਼ ਪਟਾਕੇ ਬਣਾਉਣ ਵਾਲੇ ਦੋਸ਼ੀ ਨੂੰ ਕਾਬੂ ਕੀਤਾ। ਪੁਲਿਸ ਅਧਿਕਾਰੀ ਮੋਹਿਤ ਕੁਮਾਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਦੋਸ਼ੀ ਇਕ ਕਿਰਾਏ ਦੇ ਮਕਾਨ ਵਿਚ ਪਟਾਕੇ ਬਣਾ ਕੇ ਸਟੋਰ ਕਰਦਾ ਸੀ। ਜਿਸ ਦੇ ਚਲਦੇ ਇਹਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਲਾਕੇ ਵਿੱਚ ਚਾਰ ਦੇ ਕਰੀਬ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਇਹ ਮੁਹਿੰਮ ਛੇੜੀ ਗਈ ਹੈ। ਜਿਸ ਦੇ ਚੱਲਦੇ ਆਏ ਦਿਨ ਨਾਜਾਇਜ਼ ਪਟਾਕੇ ਬਣਾਉਣ ਵਾਲਿਆਂ 'ਤੇ ਰੇਡ ਕੀਤੀ ਜਾ ਰਹੀ ਹੈ।