ਪੰਜਾਬ

punjab

By

Published : Nov 17, 2019, 4:16 PM IST

ETV Bharat / videos

ਬਿਆਸ ਦਰਿਆ ਦੇ ਕੰਢੇ ਸ਼ਰੇਆਮ ਹੋ ਰਹੀ ਨਜਾਇਜ਼ ਮਾਈਨਿੰਗ

ਤਰਨਤਾਰਨ: ਕੈਪਟਨ ਸਰਕਾਰ ਵੱਲੋਂ ਨਜਾਇਜ਼ ਮਾਈਨਿੰਗ ਵਿਰੁੱਧ ਵੱਖ-ਵੱਖ ਬਿਆਨ ਦਿੱਤੇ ਜਾਂਦੇ ਹਨ ਕਿ ਰੇਤ ਦੀ ਨਜਾਇਜ਼ ਮਾਈਨਿੰਗ ਕਰਨ ਵਾਲਿਆਂ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ, ਦੂਜੇ ਪਾਸੇ ਸਬ ਡਵੀਜ਼ਨ ਤਹਿਸੀਲ ਖਡੂਰ ਸਾਹਿਬ ਅਧੀਨ ਆਉਂਦੇ ਬਿਆਸ ਦਰਿਆ ਦੇ ਕੰਢੇ 'ਤੇ ਵਸੇ ਪਿੰਡ ਗਗੜੇਵਾਲ ਵਿਖੇ ਧੜੱਲੇ ਨਾਲ ਸ਼ਰੇਆਮ ਵੱਡੇ ਪੱਧਰ 'ਤੇ ਲਗਾਤਾਰ ਰੇਤ ਦੀ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜਦੋਂ ਪੱਤਰਕਾਰਾਂ ਦੀ ਟੀਮ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਕੁਝ ਵਿਅਕਤੀਆਂ ਵੱਲੋਂ ਕਿਸ਼ਤੀ ਦੀ ਮਦਦ ਨਾਲ ਦਿਨ ਹੀ ਰੇਤ ਦੀ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ ਅਤੇ ਬਿਆਸ ਦਰਿਆ ਵਿੱਚੋਂ ਸ਼ਰੇਆਮ ਰੇਤ ਕੱਢ ਕੇ ਦੇ ਵੱਡੇ-ਵੱਡੇ ਢੇਰ ਲਗਾਏ ਜਾ ਰਹੇ ਸੀ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਇੱਥੇ ਹੀ ਰੇਤ ਦੀ ਨਜਾਇਜ਼ ਮਾਈਨਿੰਗ ਦਾ ਸਟਿੰਗ ਕੀਤਾ ਗਿਆ ਸੀ ਪਰ ਸਿਆਸੀ ਦਬਾਅ ਹੇਠ ਪੁਲਿਸ ਅਤੇ ਪ੍ਰਸ਼ਾਸਨ ਬੇਵੱਸ ਨਜ਼ਰ ਆ ਰਿਹਾ ਹੈ। ਗੌਰਤਲਬ ਹੈ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਲਗਾਤਾਰ ਇਸ ਤਰ੍ਹਾਂ ਹੀ ਰੇਤ ਦੀ ਨਜਾਇਜ਼ ਮਾਈਨਿੰਗ ਕੀਤੀ ਜਾਂਦੀ ਹੈ ਅਤੇ ਰਾਤ ਸਮੇਂ ਗੱਡੀਆਂ ਦੀ ਮਦਦ ਨਾਲ ਰੇਤ ਨੂੰ ਲਿਜਾਇਆ ਜਾਂਦਾ ਹੈ।

ABOUT THE AUTHOR

...view details