ਗੈਂਗਸਟਰ ਟੀਪਕ ਟੀਨੂੰ ਮਾਮਲੇ ਵਿਚ ਬਰਖਾਸਤ CIA ਇੰਚਾਰਜ ਕੋਲੋਂ ਨਜਾਇਜ਼ ਹਥਿਆਰ ਬਰਾਮਦ - ਨਜਾਇਜ਼ ਹਥਿਆਰ ਬਰਾਮਦ
ਮਾਨਸਾ 'ਚ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਦੀਪਕ ਟੀਨੂੰ ਫ਼ਰਾਰ ਮਾਮਲੇ ਵਿਚ ਮਾਨਸਾ ਪੁਲਿਸ ਨੇ ਬਰਖਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਕਰਦੇ ਹੋਏ ਨਾਜਾਇਜ਼ ਤੌਰ 'ਤੇ ਦੋ ਪਿਸਟਲ ਅਤੇ ਅਤੇ ਇਕ ਰਿਵਾਲਵਰ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਪੂਰੇ ਮਾਮਲੇ 'ਤੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਦੀਪਕ ਟੀਨੂੰ ਫ਼ਰਾਰ ਮਾਮਲੇ ਵਿਚ ਮਾਨਸਾ ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਕਰਦੇ ਹੋਏ ਪਾਇਆ ਕਿ ਪ੍ਰਿਤਪਾਲ ਸਿੰਘ ਇੰਚਾਰਜ ਸੀਆਈਏ ਨੇ ਜਿਸ ਬਰੀਜ਼ਾ ਗੱਡੀ ਦੇ ਵਿਚ ਦੀਪਕ ਟੀਨੂੰ ਨੂੰ ਮਾਨਸਾ ਦੇ ਤਿੰਨ ਕੋਨੀ 'ਤੇ ਉਤਾਰਿਆ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜਾਂਚ ਵਿਚ ਪਾਇਆ ਗਿਆ ਹੈ ਕਿ ਪ੍ਰਿਤਪਾਲ ਸਿੰਘ ਨੇ ਦੀਪਕ ਟੀਨੂੰ ਨੂੰ ਭੱਜਣ ਦੇ ਵਿਚ ਪੂਰੀ ਮਦਦ ਕੀਤੀ ਹੈ ਅਤੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਲੜਕੀ ਵੀ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।