ਭ੍ਰਿਸ਼ਟਾਚਾਰ ਨੂੰ ਲੈਕੇ ਵਿੱਤ ਮੰਤਰੀ ਦਾ ਵੱਡਾ ਬਿਆਨ, ਕਿਹਾ...
ਅੰਮ੍ਰਿਤਸਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਕਿਹਾ ਕਿ ਇਸ ਵਾਰ ਜੋ ਬਜਟ ਪੇਸ਼ ਕੀਤਾ ਜਾਵੇਗਾ ਉਹ ਆਮ ਜਨਤਾ ਬਜਟ ਹੋਵੇਗਾ। ਉਥੇ ਹੀ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ’ਤੇ ਹੋਈ ਕਾਰਵਾਈ ’ਤੇ ਕਿਹਾ ਕਿ ਹਰ ਉਸ ਭ੍ਰਿਸ਼ਟਾਚਾਰੀ 'ਤੇ ਕਾਰਵਾਈ ਕੀਤੀ ਜਾਵੇਗੀ, ਚਾਹੇ ਕੋਈ ਵੀ ਸਿਆਸੀ ਆਗੂ ਜਾਂ ਕੋਈ ਵੀ ਸਰਕਾਰੀ ਅਧਿਕਾਰੀ ਹੋਵੇ ਜੋ ਭ੍ਰਿਸ਼ਟਾਚਾਰ ਕਰੇਗਾ ਉਸ ਖ਼ਿਲਾਫ਼ ਇਸ ਤਰ੍ਹਾਂ ਹੀ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿ ਪਿਛਲੇ ਸਮਿਆਂ ਵਿੱਚ ਜੋ ਘਪਲੇ ਹੋਏ ਹਨ ਉਨ੍ਹਾਂ ਦੀ ਜਾਂਚ ਸੀਐਮ ਕਰਵਾਉਣਗੇ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗਾ।