ਬੁਢਲਾਡਾ ਤੇ ਭੀਖੀ 'ਚ ਕਿਸਾਨਾਂ ਨੇ ਕੀਤਾ ਰੋਡ ਜਾਮ - ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ
ਮਾਨਸਾ: ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਥੇ ਹੀ ਬੁਢਲਾਡਾ ਅਤੇ ਭੀਖੀ ਵਿੱਚ ਵੀ ਕਿਸਾਨਾਂ ਨੇ ਸੜਕ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਦੇ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਰਾਜ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਰ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਦਿੱਲੀ ਵਿੱਚ ਪ੍ਰਦਰਸ਼ਨ ਕਰਦਿਆਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਵਿੱਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹਰ ਵਰਗ ਨੇ ਕਿਸਾਨਾਂ ਦਾ ਭਰਪੂਰ ਸਮਰਥਨ ਕੀਤਾ।