ਪੁਰਾਣੀ ਰੰਜ਼ਿਸ ਕਾਰਨ ਚੱਲੀਆਂ ਗੋਲੀਆਂ, 1 ਜ਼ਖਮੀ - ਨਗਰ ਕੌਂਸਲ ਚੋਣਾਂ ਫਿਰੋਜ਼ਪੁਰ
ਫਿਰੋਜ਼ਪੁਰ ਸ਼ਹਿਰ ਵਿਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਵਿੱਚ ਸਾਬਕਾ ਕੌਂਸਲਰ ਦਾ ਭਰਾ ਜ਼ਖ਼ਮੀ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਸਾਬਕਾ ਕੌਂਸਲਰ ਤੇ ਜ਼ਖ਼ਮੀ ਨੇ ਮੌਜੂਦਾ ਐਮਸੀ ਤੇ ਨਗਰ ਕੌਂਸਲ ਪ੍ਰਧਾਨ ਉਤੇ ਦੋਸ਼ ਲਾਏ ਹਨ। ਨਗਰ ਕੌਂਸਲ ਦੇ ਪ੍ਰਧਾਨ ਰੋਹਿਤ ਵੋਹਰਾ ਨੇ ਕਿਹਾ ਕਿ ਇਹ ਸਿਰਫ ਰਾਜਨੀਤੀ ਕਰਨ ਲਈ ਕੀਤਾ ਜਾ ਰਿਹਾ ਹੈ। ਫਿਰੋਜ਼ਪੁਰ 'ਚ ਅੱਜ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਜ਼ਖਮੀ ਹੋ ਗਿਆ। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਫਿਰੋਜ਼ਪੁਰ 'ਚ ਸਾਬਕਾ ਕੌਂਸਲਰ ਦੇ ਵੱਡੇ ਭਰਾ ਸੰਦੀਪ ਕੁਮਾਰ ਧਵਨ ਦੇ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਜਖ਼ਮੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।