ਥਾਣੇ ਬਾਹਰ ਸਹੁਰੇ ਪਰਿਵਾਰ ਖ਼ਿਲਾਫ਼ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ - ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ
ਜਲੰਧਰ ਦੇ ਥਾਣਾ ਨੂੰ 2 ਵਿੱਚ ਇਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ 'ਤੇ ਜਾਣਬੁੱਝ ਕੇ ਉਨ੍ਹਾਂ ਦੀ ਕੁੜੀ ਦੀ ਮੌਤ ਦੇ ਸੁਹਰੇ ਵਾਲਿਆਂ 'ਤੇ ਕਾਰਵਾਈ ਨਾ ਕਰਨ ਦੇ ਆਰੋਪ ਲਗਾਏ ਗਏ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਨ੍ਹਾਂ ਤੋਂ ਪੈਸੇ ਖਾਧੇ ਹੋਏ ਹਨ, ਜਿਸ ਦੇ ਚੱਲਦੇ ਪੁਲਿਸ ਸਹੁਰੇ ਪਰਿਵਾਰ 'ਤੇ ਕਾਰਵਾਈ ਨਹੀਂ ਕਰ ਰਹੀ ਹੈ। ਆਰੋਪ ਲਗਾਉਂਦੇ ਹੋਏ ਮ੍ਰਿਤਕ ਨਿਸ਼ਾ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ 2 ਮਹੀਨੇ ਪਹਿਲਾਂ ਉਨ੍ਹਾਂ ਦੀ ਬੇਟੀ ਨੂੰ ਸੁਹਰੇ ਵਾਲਿਆਂ ਨੇ ਜਾਨ ਤੋਂ ਮਾਰ ਦਿੱਤਾ ਅਤੇ ਉਸ ਤੋਂ ਬਾਅਦ ਉਸਨੂੰ ਫਾਹਾ ਲਗਾ ਕੇ ਲਟਕਾ ਦਿੱਤਾ, ਪਰ ਅਜੇ ਤੱਕ ਸੁਹਰੇ ਪਰਿਵਾਰ ਵਾਲਿਆਂ 'ਤੇ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਗਈ।