ਮਾਨਸਾ 'ਚ ਬਾਰ ਐਸੋਸੀਏਸ਼ਨ ਨੇ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੀਤੀ ਭੁੱਖ ਹੜਤਾਲ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ, ਜਿੱਥੇ ਕਿਸਾਨ ਜਥੇਬੰਦੀਆਂ ਇਕ ਰੋਜ਼ਾ ਭੁੱਖ ਹੜਤਾਲ ’ਤੇ ਬੈਠੀਆਂ ਹਨ। ਉੱਥੇ ਹੀ ਮਾਨਸਾ ਦੀ ਬਾਰ ਐਸੋਸੀਏਸ਼ਨ ਨੇ ਕਿਸਾਨਾਂ ਦੀ ਹਮਾਇਤ ਵਜੋਂ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ। ਭੁੱਖ ਹੜਤਾਲ ’ਤੇ ਬੈਠੇ ਵਕੀਲਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਬਾਰਡਰ ਉੱਪਰ ਡਟੀਆਂ ਹੋਈਆਂ ਹਨ, ਪਰ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ ਜੋ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਛੇਤੀ ਤੋਂ ਛੇਤੀ ਕਾਨੂੰਨ ਰੱਦ ਕਰੇ ਅਤੇ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਮੰਗਾਂ ਨੂੰ ਪੁਰਾ ਕੀਤਾ ਜਾਵੇ।