ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀ ਆਰੰਭਤਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ: ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀ ਆਰੰਭਤਾ ਕੀਤੀ। ਇਹ ਸਮਾਗਮ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਅੰਮ੍ਰਿਤਸਰ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਆਰੰਭਤਾ ਕੀਤੀ ਗਈ ਹੈ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਅਤੇ ਸੰਤ ਮਹਾਪੁਰਸ਼ਾਂ ਦੇ ਸਹਿਯੋਗ ਨਾਲ ਇਹ ਪਾਠ ਬੋਧ ਸਮਾਗਮ ਚੱਲੇਗਾ।