ਬਠਿੰਡਾ ਕੇਂਦਰੀ ਜੇਲ੍ਹ ਵਿਚ ਬੰਦ ਲਾਰੈਂਸ, ਪੁਲਿਸ ਨੇ ਵਧਾਈ ਸੁਰੱਖਿਆ - Increased security of Bathinda Central Jail
ਬਠਿੰਡਾ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਰੱਖਿਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜੇਲ੍ਹ ਨੂੰ ਆਉਣ ਵਾਲੇ ਰਸਤਿਆਂ ਉੱਪਰ ਤਿੰਨ ਲੇਅਰ ਦੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਐਸ ਲਾਰ ਵਾਲੀ ਗੱਡੀ ਲਗਾਤਾਰ ਗਸ਼ਤ ਕਰਦੀ ਹੈ। ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਵੀ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਲਾਰੈਂਸ ਬਿਸ਼ਨੋਈ ਦੇ ਸੈੱਲ ਦੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਜਦਕਿ ਲਾਰੈਂਸ ਦੇ ਵਕੀਲ ਵਲੋਂ ਮੁੜ ਤੋਂ ਤਿਹਾੜ ਜੇਲ੍ਹ ਸ਼ਿਫਟ ਕਰਨ ਲਈ ਅਰਜੀ ਦਾਖਲ ਕੀਤੀ ਹੈ, ਕਿਉਂਕਿ ਬਠਿੰਡਾ ਜੇਲ੍ਹ 'ਚ ਕਈ ਗੈਂਗਸਟਰ ਲਾਰੈਂਸ ਵਿਰੋਧੀ ਗੈਂਗ ਦੇ ਵੀ ਬੰਦ ਹਨ।