ਮਾਨਸਾ 'ਚ ਮਨਾਇਆ ਗਿਆ ਆਜ਼ਾਦੀ ਦਿਹਾੜਾ - ਡਿਪਟੀ ਕਮਿਸ਼ਨਰ ਅਪਨੀਤ ਰਿਆਤ
ਮਾਨਸਾ: 73 ਵੇਂ ਆਜ਼ਾਦੀ ਦਿਵਸ ਮੌਕੇ ਮਾਨਸਾ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਸਪੋਰਟਸ ਖੇਡ ਸਟੇਡੀਅਮ 'ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰੇਡ ਤੋਂ ਸਲਾਮੀ ਲਈ ਅਤੇ ਦੇਸ਼ ਵਾਸੀਆਂ ਦੇ ਨਾਂ ਸੰਦੇਸ਼ ਪੜ੍ਹਿਆ। ਉਨ੍ਹਾਂ ਦੇਸ਼ ਦੀ ਆਜ਼ਾਦੀ ਵਿੱਚ ਹਿੱਸਾ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।