ਕੋਰੋਨਾ ਵਾਇਰਸ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ: ਇੰਡੀਅਨ ਮੈਡੀਕਲ ਐਸੋਸੀਏਸ਼ਨ - ਇੰਡੀਅਨ ਮੈਡੀਕਲ ਐਸੋਸੀਏਸ਼ਨ
ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਡਰ ਨੂੰ ਦੇਖਦੇ ਹੋਏ ਕੋਰੋਨਾ ਵਾਇਰਸ ਤੋਂ ਨਿਪਟਣ ਦੇ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵੀ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਕੋਰੋਨਾ ਤੋਂ ਬਚਣ ਲਈ ਪੰਜਾਬ ਮੈਡੀਕਲ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਡਾਕਟਰ ਜੀ.ਐਸ ਗਿੱਲ ਨੇ ਦੱਸਿਆ ਕਿ ਕੱਲ੍ਹ ਤੋਂ ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਤੇ ਬਾਹਰ ਕੋਰੋਨਾ ਕਾਊਂਟਰ ਬਣਾ ਦਿੱਤੇ ਜਾਣਗੇ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਡਾਕਟਰ ਨਵਜੋਤ ਦਹੀਆ ਨੇ ਦੱਸਿਆ ਕਿ ਉਹ ਇਸ ਮੁਸ਼ਕਿਲ ਘੜੀ ਵਿੱਚ ਸਰਕਰ ਦੇ ਨਾਲ ਖੜ੍ਹੇ ਹਨ ਅਤੇ ਮਰੀਜ਼ਾਂ ਦੇ ਇਲਾਜ ਦੇ ਲਈ ਉਹ ਸਭ ਤਿਆਰ ਹਨ।