ਸਰਹਿੰਦ ਸੜਕ ਹਾਦਸੇ 'ਚ ਜ਼ਖ਼ਮੀ ਨੇ ਤੋੜਿਆ ਦਮ - ਸਿਵਲ ਹਸਪਤਾਲ ਵਿੱਚ ਪੋਸਟਮਾਰਟਮ
ਫ਼ਤਿਹਗੜ੍ਹ ਸਾਹਿਬ: ਦਿੱਲੀ-ਅੰਮ੍ਰਿਤਸਰ ਮੁੱਖ ਮਾਰਗ ’ਤੇ ਸਰਹਿੰਦ ’ਚ ਸ਼ਨੀਵਾਰ ਦੇਰ ਰਾਤ ਫਲਾਈਓਵਰ ਨਜ਼ਦੀਕ ਵਾਪਰੇ ਸੜਕ ਹਾਦਸੇ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਉਥੇ ਹੀ ਹਾਦਸੇ ਵਿੱਚ ਜ਼ਖ਼ਮੀ ਹੋਏ ਦੂਜੇ ਨੌਜਵਾਨ ਵਿਸ਼ਾਲ ਜੋ ਕਿ ਕੈਨੇਡਾ ’ਚ ਪੀਅਰ ਹੈ। ਉਸ ਨੂੰ ਰਾਜਿੰਦਰਾ ਹਸਪਤਾਲ ’ਚ ਇਲਾਜ਼ ਦੌਰਾਨ ਮੌਤ ਹੋ ਜਾਣਦਾ ਸਮਾਚਾਰ ਮਿਲਿਆ ਹੈ। ਪੁਲਿਸ ਨੇ ਐਤਵਾਰ ਬਾਅਦ ਦੁਪਹਿਰ ਦੋਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ।