ਅੰਤਰਰਾਸ਼ਟਰੀ ਅਜਾਇਬਘਰ ਹਫ਼ਤਾ: ਵਿਰਾਸਤੀ ਮਾਰਗ 'ਤੇ ਕਰਵਾਏ ਗਤਕਾ ਮੁਕਾਬਲੇ - International Museum
ਅੰਮ੍ਰਿਤਸਰ: ਅੰਤਰਰਾਸ਼ਟਰੀ ਅਜਾਇਬ ਘਰ ਹਫ਼ਤੇ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ 'ਵਿਰਾਸਤੀ ਮਾਰਗ' 'ਤੇ ਸ਼ਾਮ ਨੂੰ ਗੱਤਕਾ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਗੱਲਬਾਤ ਕਰਦਿਆਂ ਵਿਰਾਸਤੀ ਮਾਰਗ ਅਤੇ ਇੰਚਾਰਜ ਸੁਖਮਨਦੀਪ ਸਿੰਘ ਅਤੇ ਆਪ ਪਾਰਟੀ ਦੇ ਵਿਧਾਇਕ ਡਾ. ਨਿੱਜਰ ਨੇ ਕਿਹਾ ਕਿ ਅੰਤਰਰਾਸ਼ਟਰੀ ਅਜਾਇਬ ਘਰ ਹਫਤਾ ਮਨਾਉਂਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਸੈਰ ਸਪਾਟਾ ਵਿਭਾਗ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਹਨ। ਵਿਭਾਗ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ 16 ਤੋਂ 20 ਮਈ ਤੱਕ ਘੰਟਾ ਘਰ ਪਲਾਜ਼ਾ ਵਿਖੇ ਰੰਗੋਲੀ ਅਤੇ ਵੱਖ - ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜਿਸ ਤਹਿਤ ਹਰ ਰੋਜ਼ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਪਲਾਜ਼ਾ ਸੈਲਾਨੀਆਂ ਲਈ ਖੋਲ੍ਹਿਆ ਗਿਆ।