ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬਠਿੰਡਾ ਪਹੁੰਚਣ ਉੱਤੇ ਨਿੱਘਾ ਸਵਾਗਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਸੱਜਿਆ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵੀਰਵਾਰ ਨੂੰ ਬਠਿੰਡਾ ਸ਼ਹਿਰ ਵਿਖੇ ਪਹੁੰਚ ਚੁੱਕਾ ਹੈ। ਇੱਥੋ ਦੀ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਦਰਸ਼ਨ ਕਰਨ ਆਏ ਐਡਵੋਕੇਟ ਰਾਹੁਲ ਝੁੰਬਾ ਨੇ ਦੱਸਿਆ ਕਿ ਉਹ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਦਰਸ਼ਨ ਕਰਕੇ ਆਪਣੇ ਆਪ ਨੂੰ ਵੱਡੇ ਭਾਗਾਂ ਮਹਿਸੂਸ ਕਰ ਰਹੇ ਹਨ। ਇਸੇ ਤਰ੍ਹਾਂ ਫਿਰੋਜ਼ਪੁਰ ਵਾਸੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਵੀ ਨਗਰ ਕੀਰਤਨ ਵਿੱਚ ਪਾਲਕੀ ਸਾਹਿਬ ਦੇ ਦਰਸ਼ਨ ਕਰ ਕੇ ਨਿਹਾਲ ਹੋ ਗਏ ਹਨ। ਅੰਤਰਰਾਸ਼ਟਰੀ ਨਗਰ ਕੀਰਤਨ ਤਲਵੰਡੀ ਸਾਬੋ ਵਿੱਚ ਠਹਿਰਾਅ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਵੇਗਾ।