ITBP ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੋਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ - ITBP jawan died in Assam
ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਮਾਲ ਚੱਕ ਦੇ ਵਸਨੀਕ ਆਈਟੀਬੀਪੀ ਦੇ ਜਵਾਨ ਦੀ ਅਸਾਮ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾਲ ਚੱਕ ਨਿਵਾਸੀ ਜਸਬੀਰ ਸਿੰਘ ਆਈਟੀਬੀਪੀ ਵਿੱਚ ਬਤੌਰ ਏਐਸਆਈ ਡਿਊਟੀ ਨਿਭਾ ਰਿਹਾ ਸੀ। ਜਿਸਦੀ 13 ਸਤੰਬਰ ਨੂੰ ਟ੍ਰੇਨਿੰਗ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸਦੀ ਮ੍ਰਿਤਕ ਦੇਹ ਨੂੰ ਅੱਜ ਪਿੰਡ ਲਿਆਂਦਾ ਗਿਆ। ਜਿੱਥੇ ਸਰਕਾਰੀ ਸਨਮਾਨਾਂ ਨਾਲ ਜਸਬੀਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਐਸਡੀਐਮ ਦੀਪਕ ਭਾਟੀਆ ਵਲੋਂ ਪਰਿਵਾਰ ਨੂੰ ਹਰ ਪ੍ਰਕਾਰ ਦੀ ਸਰਕਾਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ। ਮ੍ਰਿਤਕ ਆਪਣੇ ਪਿੱਛੇ 2 ਲੜਕੇ ,ਇਕ ਲੜਕੀ ਅਤੇ ਪਤਨੀ ਛੱਡ ਗਿਆ ਹੈ।