ਜਗਮੇਲ ਕਤਲ ਮਾਮਲਾ: ਲੋਕਾਂ 'ਚ ਸਰਕਾਰ ਪ੍ਰਤੀ ਰੋਹ - sangrur latest news
ਸੰਗਰੂਰ: ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਦਿਮਾਗ਼ੀ ਤੌਰ 'ਤੇ ਪਰੇਸ਼ਾਨ ਵਿਅਕਤੀ ਜਗਮੇਲ ਸਿੰਘ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ। ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਜਗਮੇਲ ਪਰਿਵਾਰ ਮੈਂਬਰਾਂ ਨੇ ਜਥੇਬੰਦੀਆਂ ਨਾਲ ਮਿਲ ਕੇ ਇਨਸਾਫ ਲਈ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਤਿੰਨ ਦਿਨ ਚਲਦਾ ਰਿਹਾ ਅਤੇ ਆਖਿਰ ਪ੍ਰਸ਼ਾਸਨ ਪਰਿਵਾਰ ਦੀਆਂ ਮੰਗਾਂ ਮੰਨਣ ਲਈ ਮਜਬੂਰ ਹੋਇਆ, ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ 20 ਲੱਖ ਅਤੇ ਜਗਮੇਲ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ। ਇਸ ਸਾਰੇ ਮਾਮਲੇ ਸਬੰਧੀ ਈਟੀਵੀ ਭਾਰਤ ਦੀ ਟੀਮ ਨੇ ਪਿੰਡ ਨਿਵਾਸੀ ਅਤੇ ਜਥੇਬੰਦੀਆਂ ਨਾਲ ਗੱਲਬਾਤ ਕੀਤੀ।