ਤਲਾਸ਼ੀ ਲੈਣ ਉੱਤੇ ਕੈਦੀ ਗੈਂਗਸਟਰਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਦਿੱਤੀਆਂ ਧਮਕੀਆਂ - ਗੈਂਗਸਟਰਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਦਿੱਤੀਆਂ ਧਮਕੀਆਂ
ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੱਸ ਦਈਏ ਕਿ ਬੰਬੀਹਾ ਗਰੁੱਪ ਦੇ ਅਰਮਾਨੀਆ ਤੋਂ ਡਿਪੋਰਟ ਕਰ ਕੇ ਲਿਆਂਦੇ ਗਏ ਗੈਂਗਸਟਰ ਸੁਖਪ੍ਰੀਤ ਬੁੱਢਾ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਤਲਾਸ਼ੀ ਲੈਣ ਉੱਤੇ ਧਮਕੀਆਂ ਦਿੱਤੀਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਬੁੱਢਾ ਅਤੇ ਹਰਸਿਮਰਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦਈਏ ਕਿ ਪੰਜਾਬ ਦੇ ਏ ਅਤੇ ਬੀ ਕੈਟਾਗਿਰੀ ਦੇ ਗੈਂਗਸਟਰ ਬਠਿੰਡਾ ਜੇਲ੍ਹ ਵਿੱਚ ਬੰਦ ਹਨ। ਆਏ ਦਿਨ ਬਠਿੰਡਾ ਦੀ ਕੇਂਦਰੀ ਜੇਲ੍ਹ ਇਨ੍ਹਾਂ ਗੈਂਗਸਟਰਾਂ ਕਾਰਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ।