ਰੱਖੜੀ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਵੱਲੋਂ ਕੀਤੀ ਜਾ ਰਹੀ ਬਾਜ਼ਾਰਾਂ ਦੀ ਚੈਕਿੰਗ - ਜਲੰਧਰ ਪੁਲੀਸ ਨੇ ਦੁਕਾਨਾਂ ਨੂੰ ਖੋਲ੍ਹਣ ਦੀ ਦਿੱਤੀ ਇਜਾਜ਼ਤ
ਜਲੰਧਰ: ਰੱਖੜੀ ਦੇ ਤਿਉਹਾਰ ਨੂੰ ਲੈ ਕੇ ਜਲੰਧਰ ਡਿਪਟੀ ਕਮਿਸ਼ਨਰ ਨੇ ਦੁਕਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ਦੀ ਸੁਰੱਖਿਆ ਨੂੰ ਮੱਦੇਨਜ਼ਰ ਪੁਲਿਸ ਨੇ ਬਾਜ਼ਾਰਾਂ ਅਤੇ ਦੁਕਾਨਾਂ ਦੀ ਚੈਕਿੰਗ ਵੀ ਕੀਤੀ। ਥਾਣਾ ਨੰਬਰ ਚਾਰ ਦੇ ਐਸਐਚਓ ਨੇ ਦੱਸਿਆ ਕਿ ਕੱਲ ਰੱਖੜੀ ਦਾ ਤਿਉਹਾਰ ਹੈ, ਜਿਸ ਕਾਰਨ ਜਲੰਧਰ ਦੇ ਰੈਣਕ ਬਾਜ਼ਾਰ ਅਤੇ ਹੋਰ ਮੁੱਖ ਬਾਜ਼ਾਰਾਂ ਦੀ ਪ੍ਰਸਾਸ਼ਨ ਵੱਲੋਂ ਦੁਕਾਨਾਂ ਦੀ ਚੈਕਿੰਗ ਕਰਵਾਈ ਜਾ ਰਹੀ ਹੈ।