ਨਸ਼ਾ ਤਸਕਰ ਆਇਆ ਪੁਲਿਸ ਅੜ੍ਹਿੱਕੇ - Jalandhar police nab smuggler
ਜਲੰਧਰ: ਕਸਬਾ ਫਿਲੌਰ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਿਲੌਰ ਦੇ ਡੀਐੱਸਪੀ ਹਰਲੀਨ ਸਿੰਘ ਨੇ ਦੱਸਿਆ ਹੇ ਕਿ ਫਿਲੌਰ ਪੁਲਿਸ ਵਲੋਂ ਲਗਾਤਾਰ ਹੀ ਨਾਕੇਬੰਦੀ ਕੀਤੀ ਜਾ ਰਹੀ ਹੈ ਅਤੇ ਇਸੇ ਦੇ ਸਬੰਧ ਵਿਚ ਫਿਲੌਰ ਚੌਕੀ ਦੇ ਅਧੀਨ ਆਉਂਦੀ ਅੱਪਰਾ ਚੌਕੀ ਦੇ ਇੰਚਾਰਜ ਏਐਸਆਈ ਪਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਸਮਰਾਲਾ ਵਿਖੇ ਨਾਕੇਬੰਦੀ ਕੀਤੀ ਹੋਈ ਸੀ ਤਾਂ ਉਨ੍ਹਾਂ ਨੇ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਉਕਤ ਨੌਜਵਾਨ ਵੱਲੋਂ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਤੁਰੰਤ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਤੇ ਉਸ ਦੀ ਤਲਾਸ਼ੀ ਕੀਤੀ। ਤਲਾਸ਼ੀ ਲੈਣ ’ਤੇ ਉਸ ਪਾਸੋਂ 76 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਦੋਸ਼ੀ ਦੀ ਪਹਿਚਾਣ ਨਿਰਮਲ ਉਰਫ ਨਿੰਮਾ ਪੁੱਤਰ ਮਲਕੀਤ ਵਾਸੀ ਸਮਰਾਲਾ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 168 ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।