ਜਲੰਧਰ ਪੁਲਿਸ ਨੇ ਸਪਾਅ ਮਸਾਜ ਸੈਂਟਰ 'ਤੇ ਮਾਰਿਆ ਛਾਪਾ - ਸਰਕਾਰ ਵੱਲੋਂ ਹਦਾਇਤਾਂ ਜਾਰੀ
ਜਲੰਧਰ: ਮਹਾਂਮਾਰੀ ਦੇ ਚੱਲਦੇ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਇਆ ਸਨ। ਉਸ ਦੇ ਚੱਲਦੇ ਸੁੱਕਰਵਾਰ ਨੂੰ ਮਾਡਲ ਟਾਊਨ ਇਲਾਕੇ ਵਿੱਚ ਸਪਾਅ ਮਸਾਜ ਸੈਂਟਰ 'ਤੇ ਪੁਲਿਸ ਵੱਲੋਂ ਛਾਪਾ ਮਾਰੀਆ ਗਿਆ। ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਸਪਾਅ ਮਸਾਜ ਸੈਂਟਰ ਦੇ ਮੈਨੇਜਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ। ਇਸ ਮਾਮਲੇ 'ਤੇ ਐਸਐਚਓ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ 1 ਸਪਾਅ ਮਸਾਜ ਸੈਂਟਰ ਚੱਲ ਰਿਹਾ ਸੀ। ਪੁਲਿਸ ਪਾਰਟੀ ਨੇ ਸੂਚਨਾ ਦੇ ਆਧਾਰ 'ਤੇ ਛਾਪਾ ਮਾਰਿਆ ਅਤੇ ਉੱਥੇ ਦੇ ਮੈਨੇਜਰ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ। ਸੈਂਟਰ ਦੇ ਮੈਨਜਰ 'ਤੇ ਕਾਨੂੰਨੀ ਮਾਮਲਾ ਦਰਜ ਕਰਕੇ ਧਾਰਾ 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।