ਕਿਸਾਨ ਜਥੇਬੰਦੀਆਂ ਵੱਲੋਂ ਰੂਪਨਗਰ ਚੰਡੀਗੜ੍ਹ ਰੋਡ 'ਤੇ ਲਗਾਇਆ ਜਾਮ - ਜਾਮ ਕਰਕੇ ਪ੍ਰਦਰਸ਼ਨ
ਰੂਪਨਗਰ: ਕਿਸਾਨ ਜਥੇਬੰਦੀ ਅਤੇ ਕਿਸਾਨਾਂ ਵਲੋ ਰੋਪੜ ਚੰਡੀਗੜ੍ਹ ਕੌਮੀ ਮਾਰਗ ਨੂੰ ਦੋ ਘੰਟਿਆਂ ਲਈ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਕਿ ਕੁਰਾਲੀ ਨਾਲ ਲੱਗਦੇ ਕੁਝ ਪਿੰਡਾਂ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੱਝਾਂ ਦੀ ਚੋਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਿਤ ਵੀ ਕੀਤਾ ਗਿਆ ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਤੋਂ ਬਾਅਦ ਪੁਲਿਸ ਦੇ ਉਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਕੀਤਾ ਅਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਵਲੋਂ ਕੌਮੀ ਮਾਰਗ ਤੋਂ ਜਾਮ ਹਟਾਇਆ ਗਿਆ।