ਜੰਡਿਆਲਾ ਗੁਰੂ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਅੰਮ੍ਰਿਤਸਰ: ਜੰਡਿਆਲਾ ਗੁਰੂ ਥਾਣੇ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਮਨਮੋਹਨ ਸਿੰਘ ਅਤੇ ਰਾਜਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਤਸਕਰਾਂ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਿਲ ਕਰ ਲਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਹਰਪ੍ਰੀਤ ਸਿੰਘ ਅਤੇ ਰਣਜੋਧ ਸਿੰਘ ਨੂੰ 32 ਬੋਰ ਦੀ ਪਿਸਤੌਲ, 1 ਮੋਟਰ ਸਾਈਕਲ ਅਤੇ 5 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੇਸ ਦਰਜ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਿਲ ਕੀਤਾ ਹੈ।