ਸੰਘਰਸ਼ ‘ਚ ਸ਼ਾਮਲ ਹੋਣ ਲਈ ਮਾਨਸਾ ਤੋਂ ਜਥਾ ਦਿੱਲੀ ਲਈ ਰਵਾਨਾ - balbir rajewal
ਮਾਨਸਾ : ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਉਸੇ ਲੜੀ ਤਹਿਤ ਅੱਜ ਮਾਨਸਾ ਤੋਂ ਸੈਂਕੜਿਆਂ ਦੀ ਗਿਣਤੀ 'ਚ ਨੌਜਵਾਨ, ਬਜ਼ੁਰਗ ਅਤੇ ਬੱਚੇ ਦਿੱਲੀ ਲਈ ਰਵਾਨਾ ਹੋਏ। ਦਿੱਲੀ ਜਾ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਨ੍ਹਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰਨ ਲਈ ਅਸੀਂ ਦਿੱਲੀ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਤੇ ਕਿਸਾਨਾਂ ’ਤੇ ਲਗਾਤਾਰ ਤਸ਼ੱਦਦ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ ਅਤੇ ਦਿੱਲੀ ਨੂੰ ਜਥੇ ਜਾਂਦੇ ਰਹਿਣਗੇ।