ਸਿੱਖ ਕੈਦੀਆਂ ਦੀ ਰਿਹਾਈ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ ਸਮਰਥਨ - kartarpur coridor reaction on jathedar giani harpreet singh
ਲੁਧਿਆਣਾ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਲੁਧਿਆਣਾ ਦੇ ਪਿੰਡ ਜਵੱਦੀ ਕਲਾਂ ਦੇ ਵਿਚ ਸਥਿਤ ਗੁਰਦੁਆਰਾ ਜੋਤੀ ਟਕਸਾਲ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਅਤੇ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਸਿੱਖਾਂ ਲਈ ਇੱਕ ਬਹੁਤ ਵੱਡਾ ਤੋਹਫ਼ਾ ਹੈ ਇਸ 'ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆਂ ਨੂੰ ਰਿਹਾਅ ਕੀਤੇ ਜਾਣ ਦਾ ਸਮਰਥਨ ਵੀ ਕੀਤਾ ਅਤੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਹੋਣੀ ਚਾਹੀਦੀ ਹੈ ਅਤੇ ਜੋ ਲੋਕ ਇਸ ਦਾ ਵਿਰੋਧ ਕਰ ਰਹੇ ਹਨ ਉਹ ਖੁਦ ਇਨਸਾਨੀਅਤ ਦੇ ਵਿਰੋਧੀ ਹਨ।