ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਲੋਂ ਵੀ ਸਰਕਾਰੀ ਸੁਰੱਖਿਆ ਤੋਂ ਨਾਂਹ - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵਲੋਂ ਕਈ ਲੀਡਰਾਂ ਸਮੇਤ ਧਾਰਮਿਕ ਆਗੂਆਂ ਦੀਆਂ ਸੁਰੱਖਿਆ ਕਟੌਤੀ ਕਰਨ ਦਾ ਫੈਸਲਾ ਕੀਤਾ ਗਿਆ। ਜਿਨ੍ਹਾਂ 'ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਨਾਮ ਵੀ ਸ਼ਾਮਲ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਜਥੇਦਾਰਾਂ ਵਲੋਂ ਆਪਣੀ ਸਾਰੀ ਸੁਰੱਖਿਆ ਵਾਪਸ ਕਰ ਦਿੱਤੀ ਗਈ। ਇਸ 'ਤੇ ਗਿਆਨੀ ਰਘੁਬੀਰ ਸਿੰਘ ਦਾ ਕਹਿਣਾ ਕਿ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ, ਉਹ ਸਵੈ-ਰੱਖਿਆ ਕਰਨ ਦੇ ਸਮਰੱਥ ਹਨ।