ਮੂਸੇਵਾਲਾ ਦੇ ਕਤਲ ਨੂੰ ਲੈਕੇ ਜਥੇਦਾਰ ਦੀ ਪੰਜਾਬ ਵਾਸੀਆਂ ਨੂੰ ਅਪੀਲ, ਆਪਣੀ ਸੁਰੱਖਿਆ ਆਪ ਕਰੋ, ਕਿਸੇ ਦਾ ਭਰੋਸਾ ਨਾ ਕਰੋ
ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੇ ਇੱਕ ਪ੍ਰੈੱਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੱਲ੍ਹ ਜਿਹੜੀ ਇਹ ਘਟਨਾ ਪੰਜਾਬ ਦੇ ਵਿੱਚ ਵਾਪਰੀ ਹੈ ਇਸ ’ਚ ਸਿੱਧੂ ਮੂਸੇਵਾਲਾ ਜੋ ਕਿ ਮਹਾਨ ਗਾਇਕ ਹੈ ਉਸ ਦਾ ਕਤਲ ਕਰ ਦਿੱਤਾ ਗਿਆ ਹੈ ਉਹ ਬਹੁਤ ਹੀ ਨਿੰਦਣਯੋਗ ਤੇ ਦੁਖਦਾਈ ਘਟਨਾ ਹੈ। ਇਸਦੇ ਨਾਲ ਹੀ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮੂਸੇਵਾਲਾ ਨੇ ਹਮੇਸ਼ਾ ਦਸਤਾਰ ਦਾ ਸਤਿਕਾਰ ਕੀਤਾ ਅਤੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਰਕਾਰ ਨੇ ਸੁਰੱਖਿਆ ਵਾਪਸ ਲਈ ਤਾਂ ਉਸਦਾ ਪ੍ਰਣਾਮ ਸਭ ਦੇ ਸਾਹਮਣੇ ਆਇਆ ਹੈ। ਸੁਰੱਖਿਆ ਲਿਸਟ ਲੀਕ ਕਰਨ ਨੂੰ ਲੈਕੇ ਉਨ੍ਹਾਂ ਸਰਕਾਰ ਉੱਪਰ ਸਵਾਲ ਚੁੱਕੇ ਹਨ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਸੁਰੱਖਿਆ ਆਪ ਕਰੋ ਕਿਸੇ ਦਾ ਭਰੋਸਾ ਨਾ ਕਰੋ ਕਿਉਂਕਿ ਪਤਾ ਨਹੀਂ ਕਿੰਨੇ ਕਤਲ ਹੋਣਗੇ। ਇਸ ਦੌਰਾਨ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦਾ ਹਥਿਆਰ ਰੱਖਣ ਵਾਲੇ ਬਿਆਨ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਪੂਰੀ ਤਰ੍ਹਾਂ ਨਾਲ ਲਾਬੂ ਲਾਉਣ ਦਾ ਯਤਨ ਕੀਤਾ ਗਿਆ ਹੈ।
Last Updated : May 30, 2022, 5:25 PM IST